NEWS

🕒

ਭਗਵੰਤ ਮਾਨ ਅੱਜ ਪੇਸ਼ ਕਰਨਗੇ 4 ਸਾਲਾਂ ਦਾ ਰਿਪੋਰਟ ਕਾਰਡ, ਨਵੀਆਂ ਯੋਜਨਾਵਾਂ ’ਤੇ ਵੀ ਹੋਵੇਗੀ ਚਰਚਾ

ਚੰਡੀਗੜ੍ਹ, 20 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਨਿਵਾਸ ਸਥਾਨ ’ਤੇ ਪ੍ਰੈਸ ਕਾਨਫ਼ਰੰਸ ਕਰਨਗੇ, ਜਿਸ ਦੌਰਾਨ ਉਹ ਆਪਣੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਕਾਜ ਦਾ ਵੇਰਵਾ ਸਾਂਝਾ ਕਰਨਗੇ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਪ੍ਰੈਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀਆਂ ਨਵੀਆਂ ਯੋਜਨਾਵਾਂ ਅਤੇ ਅਗਲੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਸਾਰੇ ਵਿਭਾਗ ਆਪਣੇ-ਆਪਣੇ ਰਿਪੋਰਟ ਕਾਰਡ ਪੇਸ਼ ਕਰਨਗੇ, ਤਾਂ ਜੋ ਸਰਕਾਰ ਦੇ ਕੰਮਕਾਜ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾ ਸਕੇ।
© HOST PUNJAB TV | All Rights Reserv

Post a Comment

0 Comments