ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਸਾਡੀ ਸਰਕਾਰ ਵੱਲੋਂ ਦਿੱਤੀਆਂ ਕੁੱਲ ਸਰਕਾਰੀ ਨੌਕਰੀਆਂ ਦਾ ਅੰਕੜਾ 65,264 ਹੋ ਗਿਆ ਹੈ। ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ, ਜੋ ਕਦੇ ਸਰਕਾਰੀ ਨੌਕਰੀਆਂ ਦੀ ਆਸ ਛੱਡ ਬੈਠੇ ਸਨ, ਅੱਜ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਆਪਣੀ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਨੌਕਰੀਆਂ ਦੇਣ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਪੰਜਾਬੀਆਂ ਦੀ ਖੁਸ਼ਹਾਲੀ ਤੇ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
0 Comments