NEWS

🕒

ਮੁੱਖ ਮੰਤਰੀ ਭਗਵੰਤ ਮਾਨ ਦੀ ਦੁੱਧਣ ਸਾਧਾਂ ਆਮਦ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ; ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਜਾਇਜ਼ਾ

- ਮੁੱਖ ਮੰਤਰੀ ਭਗਵੰਤ ਮਾਨ ਦੀ ਦੁੱਧਣ ਸਾਧਾਂ ਆਮਦ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ; ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਜਾਇਜ਼ਾ
- ਡੀ.ਸੀ. ਵਰਜੀਤ ਵਾਲੀਆ, ਏ.ਡੀ.ਸੀ., ਐਸ.ਪੀ. ਅਤੇ ਡੀ.ਐਸ.ਪੀ. ਸਮੇਤ ਸੀਨੀਅਰ ਅਧਿਕਾਰੀਆਂ ਨੇ ਰੈਲੀ ਵਾਲੀ ਜਗ੍ਹਾ ਦਾ ਕੀਤਾ ਮੁਆਇਨਾ
- ਮਾਨ ਸਰਕਾਰ ਦੇ "4 ਸਾਲ ਬੇਮਿਸਾਲ" ਵਿਕਾਸ ਕਾਰਜਾਂ ਦੀ ਗੂੰਜ ਪੂਰੇ ਹਲਕਾ ਸਨੌਰ ਵਿੱਚ ਸੁਣਾਈ ਦੇਵੇਗੀ: ਹਡਾਣਾ

ਦੁੱਧਣ ਸਾਧਾਂ 25 ਮਾਰਚ ( ) 
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਹਲਕਾ ਸਨੌਰ ਦੇ ਦੁੱਧਣ ਸਾਧਾਂ ਵਿਖੇ ਹੋਣ ਜਾ ਰਹੀ ਆਮਦ ਨੂੰ ਲੈ ਕੇ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ 'ਤੇ ਹਨ। ਇਸ ਸਬੰਧੀ ਅੱਜ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨਾਲ ਰੈਲੀ ਵਾਲੀ ਜਗ੍ਹਾ ਅਤੇ ਹੈਲੀਪੈਡ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਰੂਰਲ ਹਰਸਿਮਰਨ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਰਵਦੀਪ ਸਿੰਘ, ਐਕਸੀਅਨ ਪੀ ਡਬਲਿਉ ਡੀ ਪਿਯੂਸ਼, ਐਕਸੀਅਨ ਪੀ ਆਰ ਟੀ ਸੀ ਜਤਿੰਦਰ ਗਰੇਵਾਲ ਅਤੇ ਹੋਰ ਕਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 


ਮੁਆਇਨੇ ਦੌਰਾਨ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਡੀ.ਸੀ. ਸਾਹਿਬ ਨੇ ਰੈਲੀ ਵਾਲੀ ਥਾਂ 'ਤੇ ਬੈਠਣ ਦੇ ਪ੍ਰਬੰਧਾਂ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਸੁਰੱਖਿਆ ਘੇਰੇ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਜੀ ਦੀ ਆਮਦ ਦੌਰਾਨ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਦੀਆਂ ਸੰਗਤਾਂ ਵਿੱਚ ਮੁੱਖ ਮੰਤਰੀ ਜੀ ਦੇ ਸਵਾਗਤ ਲਈ ਭਾਰੀ ਉਤਸ਼ਾਹ ਹੈ, ਜਿਸ ਕਾਰਨ ਇੱਕ ਵਿਸ਼ਾਲ ਇਕੱਠ ਹੋਣ ਦੀ ਕਾਫੀ ਉਮੀਦ ਹੈ।


ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਦੇ "4 ਸਾਲ ਬੇਮਿਸਾਲ" ਕਾਰਜਕਾਲ ਦੌਰਾਨ ਪੰਜਾਬ ਵਿੱਚ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਦੁੱਧਣ ਸਾਧਾਂ ਫੇਰੀ ਦੌਰਾਨ ਹਲਕੇ ਦੇ ਵਿਕਾਸ ਲਈ ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ। ਹਡਾਣਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਦਾ ਸਬੂਤ ਪਿੰਡਾਂ ਨੂੰ ਜਾਰੀ ਕੀਤੀਆਂ ਜਾ ਰਹੀਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਰੂਟ ਤਿਆਰ ਕੀਤੇ ਗਏ ਹਨ। ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਵੱਲੋਂ ਪੁਲਿਸ ਨਾਕਾਬੰਦੀ ਅਤੇ ਨਿਗਰਾਨੀ ਸਬੰਧੀ ਰਿਪੋਰਟਾਂ ਵੀ ਸਾਂਝੀਆਂ ਕੀਤੀਆਂ ਗਈਆਂ।

ਹਲਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ
ਸਰਦਾਰ ਰਣਜੋਧ ਸਿੰਘ ਹਡਾਣਾ ਨੇ ਸਮੂਹ ਹਲਕਾ ਨਿਵਾਸੀਆਂ, ਮਾਵਾਂ-ਭੈਣਾਂ ਅਤੇ ਨੌਜਵਾਨ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਇਤਿਹਾਸਕ ਇਕੱਠ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਇਹ ਮਹਾ-ਰੈਲੀ ਸਾਬਤ ਕਰੇਗੀ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਹੈਪੀ ਪਹਾੜੀਪੁਰ ਚੇਅਰਮੈਨ, ਵਾਈਸ ਚੇਅਰਮੈਨ ਸਿਮਰਜੀਤ ਸੋਹਲ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਘੁੰਮਣ, ਰਾਜਾ ਧੰਜੂ ਸਰਪੰਚ, ਗੁਰਜੀਤ ਧੰਜੂ ਸੋਸ਼ਲ ਮੀਡੀਆ, ਪੰਕਜ ਸ਼ਰਮਾ ਮੀਡੀਆ, ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਦੀ ਸਫ਼ਲਤਾ ਲਈ ਦਿਨ-ਰਾਤ ਇੱਕ ਕਰਨ ਦਾ ਅਹਿਦ ਲਿਆ।

ਫੋਟੋ - ਤਿਆਰੀਆਂ ਸਬੰਧੀ ਜਾਇਜਾ ਲੈਂਦੇ ਹੋਏ ਰਣਜੋਧ ਸਿੰਘ ਹਡਾਣਾ, ਡੀ ਸੀ ਵਰਜੀਤ ਵਾਲੀਆ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ

Post a Comment

0 Comments