ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਇਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਉਤੇ ਐਕਸਾਈਜ਼ ਡਿਊਟੀ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤੀ ਹੈ। ਇਸੇ ਤਰ੍ਹਾਂ ਡੀਜ਼ਲ ਉਤੇ ਐਕਸਾਈਜ਼ ਡਿਊਟੀ 10 ਤੋਂ ਘਟਾ ਕੇ ਜ਼ੀਰੋ ਮਤਲਬ ਬਿਲਕੁਲ ਖਤਮ ਕਰ ਦਿੱਤਾ ਗਿਆ ਹੈ। ਇਸ ਨਾਲ ਦੇਸ਼ ਵਿਚ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆ ਸਕਦੀ ਹੈ। ਸਰਕਾਰ ਦੇ ਇਸ ਵੱਡੇ ਫੈਸਲੇ ਨਾਲ ਆਮ ਲੋਕਾਂ ਨੂੁੰ ਰਾਹਤ ਮਿਲ ਸਕਦੀ ਹੈ।
0 Comments