ਉਨ੍ਹਾਂ ਹੋਰ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਮੈਗਜ਼ੀਨ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਹੁਣ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਦੂਰ ਦੇ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਲੀਨਿਕਾਂ ’ਚ ਤਜਰਬੇਕਾਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ। ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ’ਚ ਇਨਕਲਾਬੀ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ।
0 Comments