ਪਟਿਆਲਾ – ਐਸ.ਐਸ.ਟੀ. ਨਗਰ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਧਮਕੀ ਭਰੀ ਈਮੇਲ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਦਿੱਤਾ ਗਿਆ ਹੈ।
ਖ਼ਾਸ ਗੱਲ ਇਹ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਵੀ ਇਸ ਤਰ੍ਹਾਂ ਦੀਆਂ ਈਮੇਲਾਂ ਮਿਲ ਰਹੀਆਂ ਹਨ, ਪਰ ਭੇਜਣ ਵਾਲੇ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਬੱਚਿਆਂ ਦੇ ਮਾਤਾ-ਪਿਤਾ ਵੀ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਸਕੂਲ ਪਹੁੰਚ ਗਏ ਹਨ।
0 Comments