NEWS

🕒

ਹੋਰਮੁਜ਼ ਸਟ੍ਰੇਟ 'ਤੇ ਚੱਲੀਆਂ ਗੋਲੀਆਂ ਭਾਰਤੀ ਜਹਾਜ਼ਾਂ 'ਤੇ ਹੋਇਆ ਹਮਲਾ

ਹੋਰਮੁਜ਼ ਸਟ੍ਰੇਟ ਵਿੱਚ ਤਣਾਅ ਇਕ ਵਾਰ ਫਿਰ ਵੱਧ ਗਿਆ ਹੈ, ਜਿੱਥੇ ਅਚਾਨਕ ਗੋਲੀਆਂ ਚੱਲਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੁਝ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਨਾਲ ਸਮੁੰਦਰੀ ਸੁਰੱਖਿਆ ਉੱਤੇ ਗੰਭੀਰ ਸਵਾਲ ਖੜੇ ਹੋ ਗਏ ਹਨ। ਹਮਲੇ ਦੇ ਕਾਰਨਾਂ ਬਾਰੇ ਹਾਲੇ ਪੂਰੀ ਜਾਣਕਾਰੀ ਨਹੀਂ ਮਿਲੀ, ਪਰ ਇਸ ਘਟਨਾ ਨਾਲ ਇਲਾਕੇ ਵਿੱਚ ਤਣਾਅ ਹੋਰ ਵਧਣ ਦਾ ਖਤਰਾ ਬਣ ਗਿਆ ਹੈ। ਭਾਰਤ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਿਤੀ 'ਤੇ ਨਿਗਰਾਨੀ ਤੇਜ਼ ਕਰ ਦਿੱਤੀ ਹੈ ਅਤੇ ਜਹਾਜ਼ਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

Post a Comment

0 Comments