ਦਿੱਲੀ NCR ਵਿੱਚ ਆਟੋ ਅਤੇ ਟੈਕਸੀ ਚਾਲਕਾਂ ਵੱਲੋਂ 3 ਦਿਨ ਲਈ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਚਾਲਕਾਂ ਦਾ ਕਹਿਣਾ ਹੈ ਕਿ ਪੈਟਰੋਲ, ਡੀਜ਼ਲ ਅਤੇ CNG ਦੀਆਂ ਵਧਦੀਆਂ ਕੀਮਤਾਂ ਕਾਰਨ ਉਨ੍ਹਾਂ ਦਾ ਖਰਚਾ ਕਾਫ਼ੀ ਵਧ ਗਿਆ ਹੈ, ਜਿਸ ਨਾਲ ਰੋਜ਼ਾਨਾ ਦੀ ਕਮਾਈ 'ਤੇ ਬੁਰਾ ਅਸਰ ਪੈ ਰਿਹਾ ਹੈ। ਇਸ ਫ਼ੈਸਲੇ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚਾਲਕਾਂ ਨੇ ਸਰਕਾਰ ਤੋਂ ਕੀਮਤਾਂ ਵਿੱਚ ਰਾਹਤ ਦੇਣ ਅਤੇ ਉਨ੍ਹਾਂ ਦੀਆਂ ਮੰਗਾਂ 'ਤੇ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
0 Comments