ਰੱਖੜਾ ਨੇ ਕਿਹਾ ਕਿ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਲਿਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਬਣਾਏ ਗਏ ਸਖ਼ਤ ਕਾਨੂੰਨਾਂ ਨੇ ਉਨ੍ਹਾਂ ਨੂੰ ਗਹਿਰਾਈ ਨਾਲ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨਾਲ ਪੰਥਕ ਇਕਤਾ ਨੂੰ ਮਜ਼ਬੂਤੀ ਮਿਲੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਇਤਿਹਾਸਿਕ ਉਪਰਾਲੇ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਸਾਬਤ ਹੋ ਰਹੇ ਹਨ। ਰੱਖੜਾ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਉਹ ਹਮੇਸ਼ਾਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
0 Comments