NEWS

🕒

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਾਲਜਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਧੀਨ ਸੈਂਟਰ ਬਣਨ ਲਈ ਪੱਤਰ ਜਾਰੀ

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਾਲਜਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਧੀਨ ਸੈਂਟਰ ਬਣਨ ਲਈ ਪੱਤਰ ਜਾਰੀ
-ਯੂਨੀਵਰਸਿਟੀ ਵਲੋਂ ਸੈਂਟਰ ਬਣਾਉਣ ਦੀ ਅਧਿਕਾਰਿਤ ਪ੍ਰਕਿਰਿਆ ਸ਼ੁਰੂ

ਪਟਿਆਲਾ, 20 ਮਈ:

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਾਲਜਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਧੀਨ ਸੈਂਟਰ ਬਣਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਯੂਨੀਵਰਸਿਟੀ ਵਲੋਂ ਸੈਂਟਰ ਬਣਾਉਣ ਦੀ ਅਧਿਕਾਰਿਤ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਿਕਰਯੋਗ ਹੈ ਕਿ ਪਟਿਆਲਾ ਵਿਖੇ ਸਥਿਤ ਇਹ ਯੂਨੀਵਰਸਿਟੀ ਪੰਜਾਬ ਦੀ ਪਹਿਲੀ ਸਰਕਾਰੀ ਓਪਨ ਯੂਨੀਵਰਸਿਟੀ ਹੈ ਜੋ ਸਮੁੱਚੇ ਪੰਜਾਬ ਦੇ ਵਿਚ ਵਿਦਿਆ ਮੁਹਈਆ ਕਰਵਾ ਰਹੀ ਹੈ। 

ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਵੱਧਦੀ ਲੋਕ ਪ੍ਰਿਯਤਾ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ, ਪੰਜਾਬ ਦੇ ਕਾਲਜ ਐਜੂਕੇਸ਼ਨ ਸ਼ਾਖਾ ਵਲੋਂ ਪੰਜਾਬ ਦੇ ਸਮੂਹ ਸਰਕਾਰੀ / ਏਡਿਡ ਅਤੇ ਪ੍ਰਾਈਵੇਟ ਕਾਲਜਾਂ ਨੂੰ ਪੱਤਰ ਲਿਖ ਕੇ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੋ ਵੀ ਕਾਲਜ ਆਪਣੇ ਕਾਲਜ ਵਿਚ ਰੈਗੂਲਰ ਦੇ ਨਾਲ ਓਪਨ ਡਿਸਟੈਂਸ ਮੋਡ ਦੇ ਵਿਚ ਸਿੱਖਿਆ ਮੁਹਈਆ ਕਰਵਾਉਣਾ ਚਾਹੁੰਦੇ ਹਨ, ਉਹ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨਾਲ ਜੁੜ ਕੇ ਯੂਨੀਵਰਸਿਟੀ ਦਾ ਲਰਨਰ ਸਪੋਰਟ ਸੈਂਟਰ ਬਣ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਅਤੇ ਕਾਲਜਾਂ ਨੂੰ ਨਿਰਦੇਸ਼ ਜਾਰੀ ਕਰਨ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਰਜਿਸਟਰਾਰਾਂ ਨੂੰ ਵੀ ਦਿਸ਼ਾ-ਨਿਰਦੇਸ਼ਾਂ ਦੀਆਂ ਕਾਪੀਆਂ ਭੇਜ ਦਿੱਤੀਆਂ ਗਈਆਂ ਹਨ, ਤਾਂ ਜੋ ਰੈਗੂਲਰ ਪੜ੍ਹਾਈ ਦੇ ਨਾਲ-ਨਾਲ ਦੂਰਵਰਤੀ ਸਿੱਖਿਆ ਦਾ ਲਾਭ ਹਰ ਇੱਕ ਲੋੜਵੰਦ ਨੌਜਵਾਨ ਤੱਕ ਪਹੁੰਚਾਇਆ ਜਾ ਸਕੇ।

Post a Comment

0 Comments