- ਹਲਕੇ ਵਿੱਚ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਕਰਕੇ ਹੋਈ ਇਸ ਵੱਡੀ ਸ਼ਮੂਲੀਅਤ ਨੇ ਵਿਰੋਧੀਆਂ ਦੀ ਉਡਾਈ ਨੀਂਦ- ਹਡਾਣਾ
ਸਨੌਰ/ਦੇਵੀਗੜ੍ਹ, 26 ਮਈ ( )
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਅੱਜ ਹਲਕਾ ਸਨੌਰ ਦੇ ਪਿੰਡ ਪਠਾਣਮਾਜਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇਤਿਹਾਸਕ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਮੋਹਤਬਰ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋ ਗਏ। ਇਸ ਵੱਡੀ ਸਿਆਸੀ ਹਲਚਲ ਅਤੇ ਲੋਕਾਂ ਦੇ ਉਤਸ਼ਾਹ ਨੇ ਵਿਰੋਧੀ ਖੇਮਿਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ।
ਇਸ ਮੌਕੇ ਪਿੰਡ ਪਠਾਣਮਾਜਰਾ ਦੇ ਆਗੂ ਪ੍ਰਿਥੀਰਾਜ ਦੀ ਪ੍ਰੇਰਨਾ ਅਤੇ ਅਗਵਾਈ ਹੇਠ ਪਿੰਡ ਦੇ ਕਈ ਪ੍ਰਮੁੱਖ ਪਰਿਵਾਰਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਇਆ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਜੱਥੇਬੰਦੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਹਰ ਮਿਹਨਤੀ ਅਤੇ ਵਫ਼ਾਦਾਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਸਿਰਫ਼ ਅਤੇ ਸਿਰਫ਼ ਵਿਕਾਸ ਦੇ ਨਾਮ 'ਤੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਮੈਦਾਨਾਂ ਦੇ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਲੋਕ ਆਪ-ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਠਾਣਮਾਜਰੇ ਵਿਖੇ ਹੋਈ ਇਹ ਵੱਡੀ ਜੁਆਇਨਿੰਗ ਸਾਫ਼ ਇਸ਼ਾਰਾ ਕਰਦੀ ਹੈ ਕਿ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਦਾ ਸਨੌਰ ਖੇਤਰ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ।
ਇਸ ਮੌਕੇ ਆਗੂ ਪ੍ਰਿਥੀਰਾਜ ਅਤੇ 'ਆਪ' ਵਿੱਚ ਸ਼ਾਮਲ ਹੋਏ ਹੋਰ ਮੋਹਤਬਰਾਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਹ ਮਾਨ ਸਰਕਾਰ ਦੀ ਇਮਾਨਦਾਰ ਕਾਰਗੁਜ਼ਾਰੀ ਅਤੇ ਹਡਾਣਾ ਸਾਹਿਬ ਵੱਲੋਂ ਦਿਨ-ਰਾਤ ਹਲਕੇ ਦੇ ਲੋਕਾਂ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਦੇਖ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਪ੍ਰਣ ਲਿਆ ਕਿ ਉਹ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੁਖਚੈਨ ਸਿੰਘ, ਕਲਵੀਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਰਾਜੂ ਰਾਜਵਿੰਦਰ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਹੈਪੀ ਸਿੰਘ, ਗੁਰਧਿਆਨ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਅਹੁਦੇਦਾਰ, ਇਲਾਕੇ ਦੇ ਪੰਚ-ਸਰਪੰਚ, ਮਿਹਨਤੀ ਵਲੰਟੀਅਰ ਅਤੇ ਪਿੰਡ ਪਠਾਣਮਾਜਰਾ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਫੋਟੋ ਕੈਪਸ਼ਨ: ਪਿੰਡ ਪਠਾਣਮਾਜਰਾ ਵਿਖੇ ਆਗੂ ਪ੍ਰਿਥੀਰਾਜ ਦੀ ਅਗਵਾਈ ਹੇਠ 'ਆਪ' ਵਿੱਚ ਸ਼ਾਮਲ ਹੋਣ ਵਾਲੇ ਸੈਂਕੜੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ ਆਗੂ।
0 Comments