ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਅਤੇ ਨਗਰ ਨਿਗਮ ਪਟਿਆਲਾ ਵੱਲੋਂ ਨਹਿਰੂ ਪਾਰਕ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਬਾਗਾਂ ਦੇ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਰੱਖਿਆ ਲਈ ਘੱਟੋ-ਘੱਟ ਦੋ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵਾਤਾਵਰਨ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ।
0 Comments