ਪਟਿਆਲਾ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੋਹਿੰਦਰਾ ਨੇ ਦੋਸ਼ ਲਗਾਇਆ ਕਿ ਪਿਛਲੇ 10 ਦਿਨਾਂ ਵਿੱਚ ਪੈਟਰੋਲ ₹7 ਅਤੇ ਡੀਜ਼ਲ ₹7.50 ਪ੍ਰਤੀ ਲੀਟਰ ਮਹਿੰਗਾ ਕਰਕੇ ਆਮ ਲੋਕਾਂ, ਕਿਸਾਨਾਂ ਅਤੇ ਟ੍ਰਾਂਸਪੋਰਟਰਾਂ ‘ਤੇ ਵਾਧੂ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਧ ਰਹੀਆਂ ਕੀਮਤਾਂ ਕਾਰਨ ਘਰੇਲੂ ਬਜਟ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘਟ ਰਹੇ ਹਨ। ਯੂਥ ਕਾਂਗਰਸ ਨੇ ਮਹਿੰਗਾਈ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
0 Comments